Add parallel Print Page Options

ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰਨਾ(A)

14 ਯਿਸੂ ਨੇ ਪਤਰਸ ਦੇ ਘਰ ਆਕੇ ਉਸਦੀ ਸੱਸ ਨੂੰ ਤਾਪ ਨਾਲ ਪਈ ਵੇਖਿਆ। 15 ਤਾਂ ਯਿਸੂ ਨੇ ਉਸਦਾ ਹੱਥ ਛੋਹਿਆ ਅਤੇ ਉਸਦਾ ਤਾਪ ਲਹਿ ਗਿਆ, ਫ਼ੇਰ ਉਸ ਨੇ ਉੱਠ ਕੇ ਉਸਦੀ ਖਾਤਿਰ ਕੀਤੀ।

16 ਜਦੋਂ ਸ਼ਾਮ ਹੋਈ ਤਾਂ ਉਸ ਕੋਲ ਬਹੁਤ ਸਾਰੇ ਅਜਿਹੇ ਲੋਕਾਂ ਨੂੰ ਲਿਆਇਆ ਗਿਆ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਯਿਸੂ ਨੇ ਆਪਣੇ ਬਚਨਾਂ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਯਿਸੂ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਚੰਗਿਆਂ ਕਰ ਦਿੱਤਾ ਜੋ ਬਿਮਾਰ ਸਨ। 17 ਉਸ ਨੇ ਇਹ ਨਬੀ ਯਸਾਯਾਹ ਦੇ ਬਚਨਾਂ ਨੂੰ ਪੂਰਾ ਕਰਨ ਲਈ ਕੀਤਾ:

“ਉਸਨੇ ਖੁਦ ਸਾਡੀਆਂ ਬਿਮਾਰੀਆਂ ਲੈ ਲਈਆਂ
    ਅਤੇ ਰੋਗਾਂ ਨੂੰ ਚੁੱਕ ਲਿਆ।” (B)

Read full chapter

ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰਨਾ(A)

29 ਯਿਸੂ ਅਤੇ ਉਸ ਦੇ ਚੇਲੇ ਫ਼ਿਰ ਪ੍ਰਾਰਥਨਾ ਸਥਾਨ ਛੱਡ ਕੇ ਯਾਕੂਬ ਅਤੇ ਯੂਹੰਨਾ ਸਮੇਤ ਸ਼ਮਊਨ ਅਤੇ ਅੰਦ੍ਰਿਯਾਸ ਦੇ ਘਰ ਆਏ। 30 ਸ਼ਮਊਨ ਦੀ ਸੱਸ ਮੰਜੇ ਤੇ ਪਈ ਤਾਪ ਨਾਲ ਤੱਪ ਰਹੀ ਸੀ। ਉੱਥੇ ਲੋਕਾਂ ਨੇ ਯਿਸੂ ਨੂੰ ਉਸ ਦੇ ਬਾਰੇ ਦਸਿਆ। 31 ਤਾਂ ਯਿਸੂ ਉਸ ਦੇ ਮੰਜੇ ਕੋਲ ਗਿਆ। ਉਸ ਨੇ ਉਸਦਾ ਹੱਥ ਫ਼ੜਕੇ ਉਸ ਨੂੰ ਉੱਠਾਇਆ, ਅਤੇ ਬੁਖਾਰ ਨੇ ਉਸ ਨੂੰ ਛੱਡ ਦਿੱਤਾ। ਉਸ ਤੋਂ ਬਾਦ ਉਸ ਨੇ ਯਿਸੂ ਦੀ ਸੇਵਾ ਕੀਤੀ।

32 ਉਸ ਰਾਤ, ਜਦੋਂ ਸੂਰਜ ਡੁੱਬ ਚੁੱਕਾ ਤਾਂ ਲੋਕ ਬਹੁਤ ਸਾਰੇ ਬਿਮਾਰ ਲੋਕਾਂ ਅਤੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਯਿਸੂ ਕੋਲ ਲਿਆਏ। 33 ਸਾਰਾ ਨਗਰ ਉਸ ਘਰ ਦੇ ਬੂਹੇ ਅੱਗੇ ਇਕੱਠਾ ਹੋ ਗਿਆ। 34 ਯਿਸੂ ਨੇ ਬਹੁਤ ਸਾਰੇ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੇ ਰੋਗਾਂ ਤੋਂ ਚੰਗਾ ਕੀਤਾ। ਅਤੇ ਉਸ ਨੇ ਬਹੁਤ ਸਾਰੇ ਲੋਕਾਂ ਵਿੱਚੋਂ ਭੂਤ ਕੱਢੇ। ਪਰ ਉਸ ਨੇ ਭੂਤਾਂ ਨੂੰ ਬੋਲਣ ਦੀ ਆਗਿਆ ਨਾ ਦਿੱਤੀ ਕਿਉਂਕਿ ਉਹ ਉਸ ਨੂੰ ਜਾਣਦੇ ਸਨ।

Read full chapter

ਯਿਸੂ ਦਾ ਪਤਰਸ ਦੀ ਮਾਤਾ ਨੂੰ ਰਾਜੀ ਕਰਨਾ(A)

38 ਫ਼ਿਰ ਉਹ ਪ੍ਰਾਰਥਨਾ ਸਥਾਨ ਤੋਂ ਉੱਠ ਕੇ ਸ਼ਮਊਨ [a] ਦੇ ਘਰ ਗਿਆ। ਸ਼ਮਊਨ ਦੀ ਸੱਸ ਬੜੀ ਬਿਮਾਰ ਸੀ, ਉਸ ਨੂੰ ਬੜਾ ਤੇਜ ਬੁਖਾਰ ਸੀ। ਉਨ੍ਹਾਂ ਨੇ ਯਿਸੂ ਨੂੰ ਉਸਦੀ ਮਦਦ ਕਰਨ ਲਈ ਕਿਹਾ। 39 ਯਿਸੂ ਨੇ ਉਸ ਦੇ ਬਿਸਤਰੇ ਦੇ ਨਜ਼ਦੀਕ ਖੜ੍ਹਾ ਹੋਕੇ ਬੁਖਾਰ ਨੂੰ ਝਿੜਕਿਆ। ਬੁਖਾਰ ਨੇ ਉਸ ਨੂੰ ਛੱਡ ਦਿੱਤਾ। ਉਹ ਤੁਰੰਤ ਹੀ ਖੜ੍ਹੀ ਹੋ ਗਈ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗ ਪਈ।

ਯਿਸੂ ਦਾ ਹੋਰ ਬਹੁਤ ਸਾਰੇ ਲੋਕਾਂ ਨੂੰ ਰਾਜੀ ਕਰਨਾ

40 ਸੂਰਜ ਡੁੱਬਣ ਦੇ ਸਮੇਂ ਜਿਨ੍ਹਾਂ ਦੇ ਘਰ ਬਿਮਾਰ ਲੋਕ, ਭਿੰਨ-ਭਿੰਨ ਬਿਮਾਰੀਆਂ ਤੋਂ ਪੀੜਿਤ ਸਨ, ਉਨ੍ਹਾਂ ਨੂੰ ਉਹ ਯਿਸੂ ਕੋਲ ਲਿਆਏ। ਯਿਸੂ ਨੇ ਹਰ ਇੱਕ ਉੱਪਰ ਆਪਣਾ ਹੱਥ ਰੱਖਕੇ ਉਨ੍ਹਾਂ ਨੂੰ ਨਿਰੋਗ ਕਰ ਦਿੱਤਾ। 41 ਕਈ ਲੋਕਾਂ ਵਿੱਚੋਂ ਭੂਤ ਰੌਲਾ ਪਾਉਂਦੇ ਹੋਏ ਬਾਹਰ ਨਿਕਲੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ” ਪਰ ਯਿਸੂ ਨੇ ਉਨ੍ਹਾਂ ਨੂੰ ਝਿੜਕਿਆ ਅਤੇ ਉਨ੍ਹਾਂ ਨੂੰ ਬੋਲਣ ਨਾ ਦਿੱਤਾ ਕਿਉਂਕਿ ਉਹ ਜਾਣਦੇ ਸਨ ਕਿ ਉਹ ਹੀ ਮਸੀਹ ਸੀ।

Read full chapter

Footnotes

  1. ਲੂਕਾ 4:38 ਸ਼ਮਊਨ ਸ਼ਮਊਨ ਦਾ ਦੂਜਾ ਨਾਮ ਪਤਰਸ ਸੀ।