Book of Common Prayer
ਦਾਊਦ ਦਾ ਇੱਕ ਗੀਤ।
103 ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ।
ਮੇਰੇ ਜਿਸਮ ਦੇ ਸਾਰੇ ਅੰਗੋ, ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
2 ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।
ਅਤੇ ਇਹ ਵੀ ਨਾ ਭੁੱਲੀ ਕਿ ਉਹ ਸੱਚਮੁੱਚ ਮਿਹਰਬਾਨ ਹੈ।
3 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ
ਉਸੇ ਤਰ੍ਹਾਂ ਦਯਾਵਾਨ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਵਾਨ ਹੁੰਦਾ ਹੈ।
4 ਪਰਮੇਸ਼ੁਰ ਸਾਡੀ ਜਿੰਦ ਨੂੰ ਕਬਰ ਪਾਸੋਂ ਬਚਾਉਂਦਾ ਹੈ।
ਅਤੇ ਉਹ ਸਾਨੂੰ ਆਪਣਾ ਪਿਆਰ ਅਤੇ ਹਮਦਰਦੀ ਦਿੰਦਾ ਹੈ।
5 ਪਰਮੇਸ਼ੁਰ ਬਹੁਤ ਸਾਰੀਆਂ ਸ਼ੁਭ ਚੀਜ਼ਾਂ ਦਿੰਦਾ ਹੈ।
ਉਹ ਸਾਨੂੰ ਇੱਕ ਵਾਰੇ ਫ਼ੇਰ ਬਾਜ ਵਾਂਗ ਜਵਾਨ ਬਣਾ ਦਿੰਦਾ ਹੈ।
6 ਯਹੋਵਾਹ ਬੇਲਾਗ ਹੈ।
ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਆਂ ਦਿੰਦਾ ਹੈ ਜਿਨ੍ਹਾਂ ਨੂੰ ਹੋਰ ਲੋਕਾਂ ਨੇ ਦੁੱਖ ਦਿੱਤੇ ਹਨ।
7 ਪਰਮੇਸ਼ੁਰ ਨੇ ਮੂਸਾ ਨੂੰ ਆਪਣੇ ਨੇਮ ਸਿੱਖਾਏ।
ਪਰਮੇਸ਼ੁਰ ਨੇ ਇਸਰਾਏਲ ਨੂੰ ਦਿਖਾ ਦਿੱਤਾ ਕਿ ਉਹ ਕਿੰਨੀਆਂ ਸ਼ਕਤੀਸ਼ਾਲੀ ਗੱਲਾਂ ਕਰ ਸੱਕਦਾ ਹੈ।
8 ਯਹੋਵਾਹ ਦਯਾਵਾਨ ਅਤੇ ਰਹਿਮ ਕਰਨ ਵਾਲਾ ਹੈ।
ਉਹ ਧੀਰਜ ਅਤੇ ਪਿਆਰ ਨਾਲ ਭਰਪੂਰ ਹੈ।
9 ਯਹੋਵਾਹ ਸਦਾ ਨੁਕਤਾਚੀਨੀ ਨਹੀਂ ਕਰਦਾ ਪਰਮੇਸ਼ੁਰ ਸਾਡੇ ਉੱਤੇ ਸਦਾ ਕ੍ਰੋਧਵਾਨ ਨਹੀਂ ਰਹਿੰਦਾ।
10 ਅਸੀਂ ਪਰਮੇਸ਼ੁਰ ਦੇ ਵਿਰੁੱਧ ਗੁਨਾਹ ਕੀਤੇ
ਪਰ ਉਸ ਨੇ ਸਾਨੂੰ ਦੰਡ ਨਹੀਂ ਦਿੱਤਾ ਜਿਸਦੇ ਅਸੀਂ ਅਧਿਕਾਰੀ ਸਾਂ।
11 ਪਰਮੇਸ਼ੁਰ ਦਾ ਆਪਣੇ ਚੇਲਿਆਂ ਲਈ ਪਿਆਰ ਸਾਡੇ ਨਾਲੋਂ ਇੰਨਾ ਉੱਚਾ ਹੈ
ਜਿੰਨਾ ਧਰਤੀ ਕੋਲੋਂ ਅਕਾਸ਼ ਉੱਚਾ ਹੈ।
12 ਅਤੇ ਪਰਮੇਸ਼ੁਰ ਨੇ ਸਾਡੇ ਗੁਨਾਹ ਇੰਨੇ ਦੂਰ ਸੁੱਟ ਦਿੱਤੇ ਹਨ
ਜਿੰਨਾ ਪੱਛਮ ਪੂਰਬ ਤੋਂ ਦੂਰ ਹੈ।
13 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ
ਉਸੇ ਤਰ੍ਹਾਂ ਦਿਆਲੂ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਲੂ ਹੁੰਦਾ ਹੈ।
14 ਪਰਮੇਸ਼ੁਰ ਸਾਡੇ ਬਾਰੇ ਸਭ ਕੁਝ ਜਾਣਦਾ ਹੈ।
ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਖਾਕ ਤੋਂ ਸਾਜੇ ਗਏ ਸਾਂ।
15 ਪਰਮੇਸ਼ੁਰ ਜਾਣਦਾ ਹੈ ਕਿ ਸਾਡੀਆਂ ਜ਼ਿੰਦਗੀਆਂ ਛੋਟੀਆਂ ਹਨ।
ਉਹ ਜਾਣਦਾ ਹੈ ਕਿ ਸਾਡੀਆਂ ਉਮਰਾਂ ਘਾਹ ਵਰਗੀਆਂ ਹਨ।
16 ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਇੱਕ ਨਿੱਕੇ ਜੰਗਲੀ ਫ਼ੁੱਲ ਵਰਗੇ ਹਾਂ, ਉਹ ਫ਼ੁੱਲ ਬਹੁਤ ਛੇਤੀ ਉੱਗਦਾ ਹੈ।
ਫ਼ੇਰ ਗਰਮ ਹਵਾ ਵੱਗਦੀ ਹੈ ਅਤੇ ਉਹ ਫ਼ੁੱਲ ਮਰ ਜਾਂਦਾ ਹੈ।
ਛੇਤੀ ਹੀ, ਤੁਸੀਂ ਇਹ ਵੀ ਨਹੀਂ ਦੱਸ ਸੱਕੋਂਗੇ ਕਿ ਫ਼ੁੱਲ ਕਿੱਥੇ ਉੱਗਿਆ ਸੀ।
17 ਪਰ ਯਹੋਵਾਹ ਨੇ ਸਦਾ ਆਪਣੇ ਅਨੁਯਾਈਆਂ ਨੂੰ ਪਿਆਰ ਕੀਤਾ ਹੈ।
ਅਤੇ ਉਹ ਸਦਾ-ਸਦਾ ਲਈ ਆਪਣੇ ਅਨੁਯਾਈਆਂ ਨੂੰ ਪਿਆਰ ਕਰਦਾ ਰਹੇਗਾ।
ਪਰਮੇਸ਼ੁਰ ਉਨ੍ਹਾਂ ਦੇ ਬੱਚਿਆਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦੇ ਬੱਚਿਆਂ ਦਾ ਭਲਾ ਕਰੇਗਾ।
18 ਪਰਮੇਸ਼ੁਰ ਉਨ੍ਹਾਂ ਲੋਕਾਂ ਦਾ ਭਲਾ ਕਰਦਾ ਹੈ ਜਿਹੜੇ ਉਸ ਦੇ ਕਰਾਰ ਉੱਤੇ ਚੱਲਦੇ ਹਨ।
ਪਰਮੇਸ਼ੁਰ ਉਨ੍ਹਾਂ ਲੋਕਾਂ ਦਾ ਭਲਾ ਕਰਦਾ ਹੈ ਜਿਹੜੇ ਉਸ ਦੇ ਹੁਕਮ ਮੰਨਦੇ ਹਨ।
19 ਪਰਮੇਸ਼ੁਰ ਦਾ ਤਖਤ ਸਵਰਗਾਂ ਵਿੱਚ ਹੈ।
ਅਤੇ ਉਹ ਹਰ ਸ਼ੈਅ ਉੱਤੇ ਰਾਜ ਕਰਦਾ ਹੈ।
20 ਹੇ ਦੂਤੋਂ, ਯਹੋਵਾਹ ਦੀ ਉਸਤਤਿ ਕਰੋ। ਹੇ ਦੂਤੋਂ,
ਤੁਸੀਂ ਸ਼ਕਤੀਸ਼ਾਲੀ ਸਿਪਾਹੀ ਹੋ ਜਿਹੜੇ ਪਰਮੇਸ਼ੁਰ ਦੇ ਹੁਕਮ ਮੰਨਦੇ ਹਨ।
ਤੁਸੀਂ ਪਰਮੇਸ਼ੁਰ ਨੂੰ ਸੁਣਦੇ ਹੋ ਅਤੇ ਉਸ ਦੇ ਉਪਦੇਸ਼ਾਂ ਦੀ ਪਾਲਣਾ ਕਰਦੇ ਹੋ।
21 ਯਹੋਵਾਹ ਦੀਉ ਸਮੂਹ ਸੈਨਾਉ ਉਸਦੀ ਉਸਤਤਿ ਕਰੋ।
ਤੁਸੀਂ ਉਸ ਦੇ ਸੇਵਕ ਹੋ, ਤੁਸੀਂ ਉਹੀ ਕਰਦੇ ਹੋ
ਜੋ ਪਰਮੇਸ਼ੁਰ ਚਾਹੁੰਦਾ ਹੈ।
22 ਯਹੋਵਾਹ ਨੇ ਹਰ ਥਾਂ ਹਰ ਸ਼ੈਅ ਬਣਾਈ। ਯਹੋਵਾਹ ਹਰ ਜਗ਼੍ਹਾ ਹਰ ਸ਼ੈਅ ਉੱਤੇ ਰਾਜ ਕਰਦਾ ਹੈ।
ਅਤੇ ਉਨ੍ਹਾਂ ਚੀਜ਼ਾਂ ਨੂੰ ਯਹੋਵਾਹ ਦੀ ਉਸਤਤਿ ਕਰਨੀ ਚਾਹੀਦੀ ਹੈ।
ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।
ਮੰਦਰ ਵਿੱਚੋਂ ਵਗਦਾ ਪਾਣੀ
47 ਉਹ ਆਦਮੀ ਮੈਨੂੰ ਮੰਦਰ ਦੇ ਪ੍ਰਵੇਸ਼ ਦੁਆਰ ਵੱਲ ਵਾਪਸ ਲੈ ਗਿਆ ਮੈਂ ਮੰਦਰ ਦੇ ਪੂਰਬੀ ਦਰਵਾਜ਼ੇ ਦੇ ਹੇਠੋਁ ਪਾਣੀ ਨਿਕਲਦਿਆਂ ਦੇਖਿਆ। ਮੰਦਰ ਦਾ ਮੱਥਾ ਪੂਰਬ ਵਾਲੇ ਪਾਸੇ ਹੈ। ਪਾਣੀ ਮੰਦਰ ਦੇ ਦੱਖਣੀ ਸਿਰੇ ਦੇ ਹੇਠੋਁ ਵਗਦਾ ਸੀ ਅਤੇ ਜਗਵੇਦੀ ਦੇ ਦੱਖਣ ਵੱਲ ਜਾਂਦਾ ਸੀ। 2 ਆਦਮੀ ਮੈਨੂੰ ਉੱਤਰੀ ਫ਼ਾਟਕ ਬਾਣੀਂ ਬਾਹਰ ਲੈ ਗਿਆ ਅਤੇ ਫ਼ੇਰ ਪੂਰਬ ਵਾਲੇ ਪਾਸੇ ਬਾਹਰਲੇ ਫ਼ਾਟਕ ਵੱਲ ਬਾਹਰਵਾਰ ਲੈ ਗਿਆ। ਪਾਣੀ ਦਰਵਾਜ਼ੇ ਦੇ ਦੱਖਣ ਵਾਲੇ ਪਾਸੇ ਤੇ ਬਾਹਰ ਵੱਲ ਵਗ ਰਿਹਾ ਸੀ।
3 ਆਦਮੀ ਆਪਣੇ ਹੱਥ ਵਿੱਚ ਨਾਪਣ ਵਾਲਾ ਫ਼ੀਤਾ ਲੈ ਕੇ ਪੂਰਬ ਵੱਲ ਚੱਲਾ ਗਿਆ। ਉਸ ਨੇ 1,000 ਹੱਥ ਨਾਪਿਆ। ਫ਼ੇਰ ਉਸ ਨੇ ਮੈਨੂੰ ਉਸ ਸਥਾਨ ਉੱਤੇ ਪਾਣੀ ਵਿੱਚ ਚਲਣ ਲਈ ਆਖਿਆ। ਪਾਣੀ ਗਿਟ੍ਟੇ ਜਿੰਨਾ ਡੂੰਘਾ ਸੀ। 4 ਆਦਮੀ ਨੇ 1,000 ਹੱਥ ਹੋਰ ਨਾਪਿਆ। ਫ਼ੇਰ ਉਸ ਨੇ ਮੈਨੂੰ ਉਸ ਥਾਂ ਉੱਤੇ ਪਾਣੀ ਵਿੱਚ ਚੱਲਣ ਲਈ ਆਖਿਆ। ਓੱਥੇ ਪਾਣੀ ਮੇਰੇ ਗੋਡਿਆਂ ਤੀਕ ਆ ਗਿਆ। ਉਸ ਨੇ ਫ਼ੇਰ 1,000 ਹੱਥ ਨਾਪਿਆ ਅਤੇ ਮੈਨੂੰ ਉਸ ਥਾਂ ਉੱਤੇ ਪਾਣੀ ਵਿੱਚ ਚੱਲਣ ਲਈ ਆਖਿਆ। ਓੱਥੇ ਪਾਣੀ ਕਮਰ ਤੱਕ ਡੂੰਘਾ ਸੀ। 5 ਆਦਮੀ ਨੇ ਇੱਕ ਹਜ਼ਾਰ ਹੱਥ ਹੋਰ ਨਾਪਿਆ। ਪਰ ਓੱਥੇ ਪਾਣੀ ਇੰਨਾ ਡੂੰਘਾ ਸੀ ਕਿ ਪਾਰ ਨਹੀਂ ਸੀ ਕੀਤਾ ਜਾ ਸੱਕਦਾ। ਇਹ ਦਰਿਆ ਬਣ ਗਿਆ ਸੀ। ਪਾਣੀ ਇੰਨਾ ਡੂੰਘਾ ਸੀ ਕਿ ਇਸ ਵਿੱਚ ਤੈਰਿਆ ਜਾ ਸੱਕਦਾ ਸੀ। ਇਹ ਇੰਨਾ ਡੂੰਘਾ ਦਰਿਆ ਸੀ ਕਿ ਪਾਰ ਨਹੀਂ ਸੀ ਕੀਤਾ ਜਾ ਸੱਕਦਾ। 6 ਫ਼ੇਰ ਆਦਮੀ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਉਨ੍ਹਾਂ ਚੀਜ਼ਾਂ ਵੱਲ ਧਿਆਨ ਦਿੱਤਾ ਜਿਨ੍ਹਾਂ ਨੂੰ ਤੂੰ ਦੇਖਿਆ?”
ਫ਼ੇਰ ਆਦਮੀ ਮੈਨੂੰ ਨਦੀ ਦੇ ਕੰਢੇ-ਕੰਢੇ ਵਾਪਸ ਲੈ ਗਿਆ। 7 ਜਦੋਂ ਮੈਂ ਦਰਿਆ ਦੇ ਕੰਢੇ-ਕੰਢੇ ਵਾਪਸ ਤੁਰਿਆ, ਤਾਂ ਮੈਂ ਪਾਣੀ ਦੇ ਦੋਹੀਁ ਪਾਸੀਁ ਬਹੁਤ ਸਾਰੇ ਰੁੱਖ ਦੇਖੇ। 8 ਆਦਮੀ ਨੇ ਮੈਨੂੰ ਆਖਿਆ, “ਇਹ ਪਾਣੀ ਪੂਰਬ ਵੱਲ ਹੇਠਾਂ ਅਰਾਬਾਹ ਵਾਦੀ ਵੱਲ ਵਗਦਾ ਹੈ। 9 ਇਹ ਪਾਣੀ ਮਿਰਤ ਸਾਗਰ ਵਿੱਚ ਜਾ ਡਿਗਦਾ ਹੈ ਜਿਸ ਲਈ ਉਸ ਸਾਗਰ ਦਾ ਪਾਣੀ ਤਾਜ਼ਾ ਅਤੇ ਸਾਫ਼ ਹੋ ਜਾਂਦਾ ਹੈ। ਇਸ ਪਾਣੀ ਵਿੱਚ ਬਹੁਤ ਸਾਰੀਆਂ ਮੱਛੀਆਂ ਹਨ। ਅਤੇ ਜਿੱਧਰ ਇਹ ਦਰਿਆ ਜਾਂਦਾ ਹੈ ਉੱਥੇ ਹਰ ਤਰ੍ਹਾਂ ਦੇ ਜਾਨਵਰ ਰਹਿੰਦੇ ਹਨ। 10 ਤੁਸੀਂ ਏਨ ਗਦੀ ਤੋਂ ਲੈ ਕੇ ਏਨ-ਅਗਲਇਮ ਤੀਕ ਦਰਿਆ ਦੇ ਨਾਲ-ਨਾਲ ਖਲੋਤੇ ਮਛੇਰਿਆਂ ਨੂੰ ਦੇਖ ਸੱਕਦੇ ਹੋ। ਤੁਸੀਂ ਉਨ੍ਹਾਂ ਨੂੰ ਆਪਣੇ ਜਾਲ ਸੁੱਟਦਿਆਂ ਅਤੇ ਬਹੁਤ ਤਰ੍ਹਾਂ ਦੀਆਂ ਮੱਛੀਆਂ ਫ਼ੜਦਿਆਂ ਦੇਖ ਸੱਕਦੇ ਹੋ। ਮਿਰਤ ਸਾਗਰ ਵਿੱਚ ਵੀ ਉਤਨੀ ਹੀ ਕਿਸਮ ਦੀਆਂ ਮੱਛੀਆਂ ਹਨ ਜਿੰਨੀ ਕਿਸਮ ਦੀਆਂ ਮੈਡੀਟੇਰੇਨੀਅਨ ਸਾਗਰ ਵਿੱਚ ਹਨ। 11 ਪਰ ਧਰਤੀ ਦੇ ਦਲਦਲੀ ਅਤੇ ਛੋਟੇ-ਛੋਟੇ ਗਿੱਲੇ ਇਲਾਕੇ ਤਾਜ਼ਾ ਨਹੀਂ ਬਣਨਗੇ। ਉਹ ਨਮਕ ਲਈ ਛੱਡ ਦਿੱਤੇ ਜਾਣਗੇ। 12 ਦਰਿਆ ਦੇ ਦੋਹੀਁ ਪਾਸੀਁ ਹਰ ਤਰ੍ਹਾਂ ਦੇ ਫ਼ਲਦਾਰ ਰੁੱਖ ਉੱਗਣਗੇ। ਉਨ੍ਹਾਂ ਦੇ ਪੱਤੇ ਕਦੇ ਵੀ ਸੁੱਕ ਕੇ ਨਹੀਂ ਡਿਗਣਗੇ। ਇਨ੍ਹਾਂ ਰੁੱਖਾਂ ਉੱਤੇ ਸਦਾ ਹੀ ਫ਼ਲ ਉਗਦੇ ਰਹਿਣਗੇ। ਰੁੱਖ ਹਰ ਮਹੀਨੇ ਫ਼ਲ ਦੇਣਗੇ। ਕਿਉਂ ਕਿ ਰੁੱਖਾਂ ਲਈ ਪਾਣੀ ਮੰਦਰ ਵਿੱਚੋਂ ਆਉਂਦਾ ਹੈ। ਰੁੱਖਾਂ ਦੇ ਫ਼ਲ ਭੋਜਨ ਲਈ ਹੋਣਗੇ ਅਤੇ ਉਨ੍ਹਾਂ ਦੇ ਪੱਤੇ ਇਲਾਜ ਲਈ ਵਰਤੇ ਜਾਣਗੇ।”
ਲੂਕਾ ਯਿਸੂ ਦੇ ਜਨਮ ਬਾਰੇ ਲਿਖਦਾ ਹੈ
1 ਪਿਆਰੇ ਥਿਉਫ਼ਿਲੁਸ,
ਜੋ ਘਟਨਾਵਾਂ ਸਾਡੇ ਦਰਮਿਆਨ ਵਾਪਰੀਆਂ ਹਨ, ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਦਾ ਇਤਿਹਾਸ ਲਿਖਣ ਦੀ ਕੋਸ਼ਿਸ਼ ਕੀਤੀ ਹੈ। 2 ਜੋ ਕੁਝ ਅਸੀਂ ਦੂਜਿਆਂ ਕੋਲੋਂ ਸਿੱਖਿਆ ਉਨ੍ਹਾਂ ਨੇ ਵੀ ਉਹੀ ਗੱਲਾਂ ਲਿਖੀਆਂ ਹਨ। ਇਹ ਉਨ੍ਹਾਂ ਵੱਲੋਂ ਹੈ ਜਿਨ੍ਹਾਂ ਨੇ ਮੁਢੋਂ ਹੀ ਇਹ ਵਾਪਰਦਿਆਂ ਆਪਣੀ ਅੱਖੀਂ ਵੇਖਿਆ ਅਤੇ ਜਿਨ੍ਹਾਂ ਨੇ ਪਰਮੇਸ਼ੁਰ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾ ਕੇ ਪਰਮੇਸ਼ੁਰ ਦੀ ਸੇਵਾ ਕੀਤੀ। 3 ਮਾਣ ਯੋਗ ਥਿਉਫ਼ਿਲੁਸ, ਕਿਉਂਕਿ ਮੈਂ ਮੁਢ ਤੋਂ ਹੀ ਇਸ ਸਭ ਕਾਸੇ ਦਾ ਬੜੇ ਧਿਆਨ ਨਾਲ ਅਧਿਐਨ ਕੀਤਾ ਹੈ, ਇਸ ਲਈ ਮੈਂ ਮਹਿਸੂਸ ਕੀਤਾ ਕਿ ਮੈਂ ਤੈਨੂੰ ਇਹ ਸਭ ਕਰਮਵਾਰ ਦੱਸਾਂ ਕਿ ਇਹ ਕਿਵੇਂ ਵਾਪਰਿਆ। 4 ਤਾਂ ਜੋ ਤੁਸੀਂ ਜਾਣ ਸੱਕੋਂ ਕਿ ਤੁਹਾਨੂੰ ਜੋ ਕੁਝ ਵੀ ਸਿੱਖਾਇਆ ਗਿਆ ਹੈ ਉਹ ਸਭ ਸੱਚ ਹੈ।
ਨਿਰਦੇਸ਼ਕ ਲਈ: ਸਾਜ਼ਾਂ ਨਾਲ ਉਸਤਤਿ ਦਾ ਇੱਕ ਗੀਤ।
67 ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਰੱਖੋ ਅਤੇ ਮੈਨੂੰ ਅਸੀਸ ਦਿਉ।
ਮਿਹਰ ਕਰਕੇ ਸਾਨੂੰ ਪ੍ਰਵਾਨ ਕਰੋ।
2 ਪਰਮੇਸ਼ੁਰ, ਮੈਨੂੰ ਉਮੀਦ ਹੈ ਕਿ ਧਰਤੀ ਦਾ ਹਰ ਬੰਦਾ ਤੁਹਾਡੇ ਬਾਰੇ ਜਾਣ ਲੈਂਦਾ ਹੈ,
ਹਰ ਕੌਮ ਨੂੰ ਵੇਖਣ ਦਿਉ ਕਿ ਤੁਸੀਂ ਲੋਕਾਂ ਨੂੰ ਕਿਵੇਂ ਬਚਾਉਂਦੇ ਹੋ।
3 ਹੇ ਪਰਮੇਸ਼ੁਰ, ਲੋਕ ਤੈਨੂੰ ਮਹਿਮਾਮਈ ਕਰਨ।
ਸਮੂਹ ਲੋਕ ਤੇਰੀ ਉਪਾਸਨਾ ਕਰਨ।
4 ਸਾਰੀਆਂ ਕੌਮਾਂ ਆਨੰਦ ਮਨਾਉਣ ਅਤੇ ਖੁਸ਼ ਹੋਣ।
ਕਿਉਂਕਿ ਤੁਸੀਂ ਲੋਕਾਂ ਦਾ ਨਿਆਂ ਬੇਲਾਗ ਕਰਦੇ ਹੋਂ।
ਤੁਸੀਂ ਸਾਰੀਆਂ ਕੌਮਾਂ ਉੱਤੇ ਸ਼ਾਸਨ ਕਰਦੇ ਹੋਂ।
5 ਹੇ ਪਰਮੇਸ਼ੁਰ, ਲੋਕ ਤੇਰੀ ਉਸਤਤਿ ਕਰਨ।
ਸਾਰੇ ਲੋਕ ਤੈਨੂੰ ਸੁਲਾਉਣ।
6 ਪਰਮੇਸ਼ੁਰ, ਸਾਡੇ ਪਰਮੇਸ਼ੁਰ, ਸਾਨੂੰ ਅਸੀਸ ਦਿਉ,
ਸਾਡੀ ਧਰਤੀ ਉੱਤੇ ਵੱਡੀ ਫ਼ਸਲ ਉਗਾਉ।
7 ਪਰਮੇਸ਼ੁਰ ਸਾਨੂੰ ਅਸੀਸ ਦੇਵੇ।
ਅਤੇ ਸਾਰੀ ਧਰਤੀ ਦੇ ਲੋਕ ਡਰਨ ਅਤੇ ਪਰਮੇਸ਼ੁਰ ਦਾ ਆਦਰ ਕਰਨ।
96 ਉਨ੍ਹਾਂ ਨਵੀਆਂ ਗੱਲਾਂ ਬਾਰੇ ਇੱਕ ਨਵਾਂ ਗੀਤ ਗਾਵੋ ਜੋ ਯਹੋਵਾਹ ਨੇ ਕੀਤੀਆਂ ਹਨ।
ਸਾਰੀ ਦੁਨੀਆਂ ਪਰਮੇਸ਼ੁਰ ਲਈ ਗੀਤ ਗਾਵੇ।
2 ਪਰਮੇਸੁਰ ਨੂੰ ਗਾਵੋ। ਉਸ ਦੇ ਨਾਮ ਨੂੰ ਅਸੀਸ ਦਿਉ।
ਖੁਸ਼ਖਬਰੀ ਦੱਸੋ। ਹਰ ਰੋਜ਼ ਉਸਦੀ ਮੁਕਤੀ ਬਾਰੇ ਦੱਸੋ।
3 ਲੋਕਾਂ ਨੂੰ ਦੱਸੋ ਕਿ ਪਰਮੇਸ਼ੁਰ ਸੱਚਮੁੱਚ ਕਿੰਨਾ ਗੌਰਵਮਈ ਹੈ।
ਹਰ ਥਾਂ ਲੋਕਾਂ ਨੂੰ ਪਰਮੇਸ਼ੁਰ ਦੇ ਚਮਤਕਾਰਾਂ ਬਾਰੇ ਦੱਸੋ।
4 ਯਹੋਵਾਹ ਮਹਾਨ ਹੈ ਅਤੇ ਉਸਤਤਿ ਯੋਗ ਹੈ।
ਉਹ ਹੋਰ ਕਿਸੇ ਵੀ “ਦੇਵਤਿਆਂ” ਨਾਲੋਂ ਵੱਧੇਰੇ ਭਰਮ ਭਰਿਆ ਹੈ।
5 ਪਰਾਈਆਂ ਕੌਮਾਂ ਦੇ ਸਾਰੇ “ਦੇਵਤੇ” ਵਿਅਰਥ ਹਨ।
ਪਰ ਯਹੋਵਾਹ ਨੇ ਸਵਰਗਾ ਦੀ ਸਾਜਨਾ ਕੀਤੀ।
6 ਉਸ ਦੇ ਸਾਹਮਣੇ ਖੂਬਸੂਰਤ ਮਹਿਮਾ ਚਮਕ ਰਹੀ ਹੈ।
ਤਾਕਤ ਅਤੇ ਸੂਰਜ ਪਰਮੇਸ਼ੁਰ ਦੇ ਪਵਿੱਤਰ ਮੰਦਰਾਂ ਵਿੱਚ ਹੈ।
7 ਪਰਿਵਾਰੋ ਅਤੇ ਕੌਮੋ ਉਸਤਤਿ ਦੇ
ਅਤੇ ਯਹੋਵਾਹ ਦੀ ਮਹਿਮਾ ਦੇ ਗੀਤ ਗਾਵੋ।
8 ਯਹੋਵਾਹ ਦੇ ਨਾਮ ਦੀ ਉਸਤਤਿ ਕਰੋ
ਆਪਣੇ ਚੜ੍ਹਾਵੇ ਲੈ ਕੇ ਮੰਦਰ ਵੱਲ ਜਾਵੋ।
9 ਯਹੋਵਾਹ ਦੀ ਉਪਾਸਨਾ ਉਸ ਦੇ ਸੁੰਦਰ ਮੰਦਰ ਵਿੱਚ ਕਰੋ,
ਧਰਤੀ ਦੇ ਹਰੇਕ ਵਾਸੀ ਯਹੋਵਾਹ ਦੀ ਉਪਾਸਨਾ ਕਰੀਂ।
10 ਕੌਮਾਂ ਨੂੰ ਐਲਾਨ ਕਰ ਦਿਉ ਕਿ ਯਹੋਵਾਹ ਰਾਜਾ ਹੈ।
ਇਸ ਲਈ ਦੁਨੀਆਂ ਤਬਾਹ ਨਹੀਂ ਹੋਵੇਗੀ,
ਯਹੋਵਾਹ ਬੇਲਾਗ ਹੋਕੇ ਲੋਕਾਂ ਉੱਤੇ ਰਾਜ ਕਰੇਗਾ।
11 ਹੇ ਅਕਾਸ਼ ਖੁਸ਼ ਹੋ, ਹੇ ਧਰਤੀ ਖੁਸ਼ੀ ਮਨਾ।
ਹੇ ਸਮੁੰਦਰ ਅਤੇ ਇਸ ਵਿੱਚਲੀ ਹਰ ਸ਼ੈਅ ਦੀਆਂ ਕਿਲਕਾਰੀਆਂ ਮਾਰੋ।
12 ਹੇ ਖੇਤੋਂ ਅਤੇ ਉਨ੍ਹਾਂ ਵਿੱਚ ਉੱਗਣ ਵਾਲੀ ਹਰ ਸ਼ੈਅ, ਖੁਸ਼ ਹੋਵੋ।
ਹੇ ਜੰਗਲ ਦੇ ਰੁੱਖੋ ਗਾਵੋ ਅਤੇ ਖੁਸ਼ ਹੋਵੋ।
13 ਇਸ ਗੱਲ ਲਈ ਖੁਸ਼ ਹੋਵੋ ਕਿ ਯਹੋਵਾਹ ਆ ਰਿਹਾ ਹੈ,
ਯਹੋਵਾਹ ਦੁਨੀਆਂ ਉੱਤੇ ਰਾਜ ਕਰਨ ਲਈ ਆ ਰਿਹਾ ਹੈ।
ਉਹ ਦੁਨੀਆਂ ਉੱਤੇ ਇਨਸਾਫ਼ ਅਤੇ ਨਿਰਪੱਖਤਾ ਨਾਲ ਰਾਜ ਕਰੇਗਾ।
ਲੂਕਾ ਵੱਲੋਂ ਇੱਕ ਹੋਰ ਪੋਥੀ
1 ਪਿਆਰੇ ਥਿਉਫ਼ਿਲੁਸ,
ਜਿਹੜੀ ਮੈਂ ਪਹਿਲੀ ਪੋਥੀ ਲਿਖੀ ਸੀ ਉਹ, ਯਿਸੂ ਨੇ ਜੋ ਕੁਝ ਕੀਤਾ ਅਤੇ ਸਿੱਖਾਇਆ ਸੀ, ਉਸ ਬਾਰੇ ਲਿਖੀ ਸੀ। 2 ਮੈਂ ਯਿਸੂ ਦੇ ਸਾਰੇ ਜੀਵਨ ਬਾਰੇ ਸ਼ੁਰੂ ਤੋਂ ਲੈ ਕੇ ਉਸ ਦਿਨ ਤੱਕ ਲਿਖਿਆ ਹੈ, ਜਦੋਂ ਉਹ ਸੁਰਗਾਂ ਨੂੰ ਚੁੱਕਿਆ ਗਿਆ ਸੀ। ਇਸ ਘਟਨਾ ਤੋਂ ਪਹਿਲਾਂ, ਉਸ ਨੇ ਪਵਿੱਤਰ ਆਤਮਾ ਰਾਹੀਂ ਉਨ੍ਹਾਂ ਰਸੂਲਾਂ ਨੂੰ ਹਿਦਾਇਤਾਂ ਦਿੱਤੀਆਂ ਜਿਨ੍ਹਾਂ ਨੂੰ ਉਸ ਨੇ ਚੁਣਿਆ ਸੀ। 3 ਉਸ ਉਪਰੰਤ ਉਸ ਨੇ ਰਸੂਲਾਂ ਨੂੰ ਇਹੀ ਦਰਸ਼ਾਇਆ ਕਿ ਨਬੀ ਜਿਉਂਦਾ ਸੀ। ਯਿਸੂ ਨੇ ਬਹੁਤ ਸ਼ਕਤੀਸ਼ਾਲੀ ਕਰਿਸ਼ਮੇ ਕਰਕੇ ਇਹ ਸਾਬਿਤ ਕਰ ਦਿੱਤਾ। ਉਸ ਦੇ ਮੌਤ ਤੋਂ ਪਰਤਨ ਤੋਂ ਬਾਦ, ਚਾਲੀ ਦਿਨਾਂ ਤੱਕ, ਰਸੂਲਾਂ ਨੇ ਉਸ ਨੂੰ ਬਹੁਤ ਵਾਰੀ ਵੇਖਿਆ। 4 ਯਿਸੂ ਨੇ ਪਰਮੇਸ਼ੁਰ ਦੇ ਰਾਜ ਬਾਰੇ ਵੀ ਦੱਸਿਆ। ਇੱਕ ਵਾਰ ਜਦੋਂ ਯਿਸੂ ਉਨ੍ਹਾਂ ਨਾਲ ਭੋਜਨ ਕਰ ਰਿਹਾ ਸੀ, ਤਾਂ ਉਸ ਨੇ ਉਨ੍ਹਾਂ ਨੂੰ ਯਰੂਸ਼ਲਮ ਤੋਂ ਬਾਹਰ ਨਹੀਂ ਜਾਣ ਨੂੰ ਆਖਿਆ। ਉਸ ਨੇ ਕਿਹਾ, “ਪਰਮੇਸ਼ੁਰ ਨੇ ਤੁਹਾਨੂੰ ਕੋਈ ਵਚਨ ਦਿੱਤਾ ਸੀ ਜਿਸ ਬਾਰੇ ਕਿ ਮੈਂ ਤੁਹਾਨੂੰ ਪਹਿਲਾਂ ਵੀ ਦੱਸ ਚੁੱਕਿਆ ਹਾਂ। ਤੁਸੀ ਇੱਥੇ (ਯਰੂਸ਼ਲਮ) ਵਿੱਚ ਉਸ ਵਚਨ ਦੇ ਪੂਰਾ ਹੋਣ ਦੀ ਉਡੀਕ ਵਿੱਚ ਰਹੋ। 5 ਯੂਹੰਨਾ ਨੇ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਥੋੜੇ ਹੀ ਦਿਨਾਂ ਵਿੱਚ, ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।”
ਯਿਸੂ ਨੂੰ ਸੁਰਗਾਂ ਵਿੱਚ ਲਿਜਾਇਆ ਜਾਣਾ
6 ਜਦੋਂ ਸਾਰੇ ਰਸੂਲ ਇਕੱਠੇ ਹੋਏ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੂੰ ਹੁਣ ਇਸਰਾਏਲ ਨੂੰ ਰਾਜ ਦੁਬਾਰਾ ਦੇਣ ਵਾਲਾ ਹੈਂ?”
7 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿਰਫ਼ ਪਿਤਾ ਨੂੰ ਹੀ ਉਹ ਦਿਨ ਅਤੇ ਸਮਾਂ ਨਿਰਧਾਰਿਤ ਕਰਨ ਦਾ ਹੱਕ ਹੈ। ਤੁਸੀਂ ਇਨ੍ਹਾਂ ਚੀਜ਼ਾਂ ਨੂੰ ਨਹੀਂ ਜਾਣ ਸੱਕਦੇ। 8 ਪਰ ਪਵਿੱਤਰ ਆਤਮਾ ਤੁਹਾਡੇ ਉਪਰ ਆਵੇਗਾ ਤੇ ਤੁਹਾਨੂੰ ਸ਼ਕਤੀ ਮਿਲ ਜਾਵੇਗੀ। ਅਤੇ ਤੁਸੀਂ ਮੇਰੇ ਗਵਾਹ ਹੋਵੋਂਗੇ। ਸਭ ਤੋਂ ਪਹਿਲਾਂ ਤੁਸੀਂ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸੋਂਗੇ ਤੇ ਉਸਤੋਂ ਬਾਦ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ, ਅਤੇ ਹੋਰ ਸਾਰੀ ਧਰਤੀ ਦੇ ਹਿਸਿਆਂ ਵਿੱਚ ਮੇਰੇ ਬਾਰੇ ਗਵਾਹ ਹੋਵੋਂਗੇ।”
2010 by World Bible Translation Center